ਪ੍ਰਧਾਨ ਸੁਖਜਿੰਦਰ ਸੁੱਖੀ ਦੀ ਅਗਵਾਈ ਹੇਠ ਜੈ ਭੀਮ ਮੰਚ ਨੇ ਨਿਭਾਈ ਇਨਸਾਨੀਅਤ, ਅੱਗ ਪੀੜਤ ਪਰਿਵਾਰ ਦੀ ਕੀਤੀ ਵੱਡੀ ਮਦਦ
- ਪੰਜਾਬ
- 12 Jan,2026
ਰਾਜਪੁਰਾ : 11 ਜਨਵਰੀ :(ਰਾਜੇਸ਼ ਡਾਹਰਾ )
ਸਮਾਜ ਸੇਵਾ ਦੇ ਖੇਤਰ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਜੈ ਭੀਮ ਮੰਚ ਦੇ ਪ੍ਰਧਾਨ ਸੁਖਜਿੰਦਰ ਸੁੱਖੀ ਵੱਲੋਂ ਅੱਜ ਇੱਕ ਵਾਰ ਫਿਰ ਇਨਸਾਨੀਅਤ ਦੀ ਮਿਸਾਲ ਪੇਸ਼ ਕੀਤੀ ਗਈ। ਰਾਜਪੁਰਾ ਦੇ ਫੋਕਲ ਪੁਆਇੰਟ ਵਿਖੇ ਬੀਤੇ ਦਿਨੀਂ ਸ਼ਰਾਰਤੀ ਅਨਸਰਾਂ ਵੱਲੋਂ ਗੱਡੀਆਂ ਨੂੰ ਲਗਾਈ ਅੱਗ ਕਾਰਨ ਇੱਕ ਗਰੀਬ ਪਰਿਵਾਰ ਦੀ ਬੇਟੀ ਦੇ ਦਾਜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਜਿਵੇਂ ਹੀ ਇਹ ਮਾਮਲਾ ਮੰਚ ਦੇ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਪੂਨੀਆ ਅਤੇ ਗੁਰਚਰਨ ਸਿੰਘ ਰਾਹੀਂ ਪ੍ਰਧਾਨ ਸੁਖਜਿੰਦਰ ਸੁੱਖੀ ਦੇ ਧਿਆਨ ਵਿੱਚ ਆਇਆ, ਤਾਂ ਉਨ੍ਹਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਪ੍ਰਦਾਨ ਕੀਤੀ।
ਸੁਖਜਿੰਦਰ ਸੁੱਖੀ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੀ ਟੀਮ ਹਰ ਮੁਸ਼ਕਲ ਘੜੀ ਵਿੱਚ ਲੋੜਵੰਦਾਂ ਦੇ ਨਾਲ ਖੜੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਬਾਬਾ ਬਰਜਿੰਦਰ ਸਿੰਘ ਪਰਵਾਨਾ (ਪ੍ਰਧਾਨ ਦਮਦਮੀ ਟਕਸਾਲ ਰਾਜਪੁਰਾ) ਅਤੇ ਸੀਨੀਅਰ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਵੀ ਮੌਜੂਦ ਸਨ, ਜਿਨ੍ਹਾਂ ਨੇ ਸੁੱਖੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਤ ਸੇਹਰਾ, ਦਰਸ਼ਨ ਖਾਣ, ਵਿਜੈ ਕੁਮਾਰ, ਗੁਰਨਾਮ ਸਿੰਘ, ਨਰੇਸ਼ ਕੁਮਾਰ, ਸੰਤੋਸ਼ ਸੁੱਖਾ ਅਤੇ ਪੱਪੂ ਕੁਮਾਰ ਸਮੇਤ ਕਈ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਸਾਂਝੇ ਤੌਰ 'ਤੇ ਪਰਿਵਾਰ ਦੀ ਮਦਦ ਕੀਤੀ।
Posted By:
RAJESH DEHRA